ਭਾਖੜਾ ਨਹਿਰ 'ਚ ਛਾਲ ਮਾਰ ਮਹਿਲਾ ਨੇ ਕੀਤੀ ਖ਼ੁਦਕੁਸ਼ੀ - ਫ਼ਤਿਹਗੜ੍ਹ ਸਾਹਿਬ ਨਿਊਜ਼ ਅਪਡੇਟ
ਸ੍ਰੀ ਫ਼ਤਿਹਗੜ੍ਹ ਸਾਹਿਬ: ਸਰਹਿੰਦ ਵਿਖੇ ਭਾਖੜਾ ਨਹਿਰ ਚੋਂ ਇੱਕ ਮਹਿਲਾ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਪ੍ਰੇਮਦੀਪ ਕੌਰ ਮੋਗਾ ਦੀ ਵਸਨੀਕ ਵਜੋਂ ਹੋਈ ਹੈ। ਇਸ ਮਾਮਲੇ ਬਾਰੇ ਦੱਸਦੇ ਹੋਏ ਏਐਸਆਈ ਪ੍ਰਿਥਵੀ ਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਆਪਣੇ ਪ੍ਰੇਮੀ ਨਾਲ 17 ਮਾਰਚ ਤੋਂ ਲਾਪਤਾ ਸੀ ਅਤੇ ਉਸ ਦੇ ਪਤੀ ਵੱਲੋਂ ਮੋਗਾ ਵਿਖੇ ਗੁਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ।