ਤੇਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਮਹਿਲਾ ਕਾਂਗਰਸ ਵਰਕਰਾਂ ਦਾ ਰੋਸ - Women Congress workers
ਲੁਧਿਆਣਾ: ਮਹਿਲਾ ਕਾਂਗਰਸ ਵਰਕਰਾਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਲੀਨਾ ਟਪਾਰੀਆ ਤੇ ਵਿਧਾਇਕ ਰਾਕੇਸ਼ ਪਾਂਡੇ ਦੀ ਰਹਿਨੁਮਾਈ ਹੇਠ ਕੀਤਾ ਗਿਆ। ਕਾਂਗਰਸ ਦੇ ਵਰਕਰ ਨੇ ਕਿਹਾ ਕਿ ਜਿਥੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੋਕਾਂ ਦਾ ਕਾਰੋਬਾਰ ਪ੍ਰਭਾਵਿਤ ਹੋਇਆ ਹੈ, ਉਥੇ ਹੀ ਸਰਕਾਰ ਲਗਾਤਾਰ ਪੈਟਰੋਲ ਤੇ ਡੀਜ਼ਲਾਂ ਦੀਆਂ ਕੀਮਤਾਂ 'ਚ ਵਾਧਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਲੋਕਾਂ ਨੂੰ ਘਰ ਚਲਾਉਣ 'ਚ ਬਹੁਤ ਮੁਸ਼ਕਲ ਹੋ ਰਹੀ ਹੈ ਤੇ ਹੁਣ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਦੇ ਘਰ ਦਾ ਬਜਟ ਹਿਲਾ ਦਿੱਤਾ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਤੇਲ ਦੀਆਂ ਕੀਮਤਾਂ 'ਚ ਜਿਹੜਾ ਵਾਧਾ ਕੀਤਾ ਗਿਆ ਹੈ ਉਸ ਨੂੰ ਵਾਪਸ ਲਿਆ ਜਾਵੇ।