ਸ਼ਹੀਦੀ ਸਭਾ ਦੇ ਦੂਜੇ ਦਿਨ ਕਰਵਾਏ ਗਏ ਇਸਤਰੀ ਸੰਮੇਲਨ: ਬੀਬੀ ਜਗੀਰ ਕੌਰ - Women Convention
ਸ੍ਰੀ ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦਾ ਅੱਜ ਦੂਜਾ ਦਿਨ ਹੈ। ਦੂਜੇ ਦਿਨ ਮਾਤਾ ਗੁਜਰੀ ਜੀ ਦੀ ਸ਼ਹੀਦੀ ਨੂੰ ਸਮਰਪਿਤ ਇਸਤਰੀ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਸ ਦੇ ਵਿੱਚ ਵੱਡੀ ਗਿਣਤੀ 'ਚ ਬੀਬੀਆਂ ਨੇ ਪਹੁੰਚ ਕੇ ਗੁਰਮਤਿ ਸਮਾਗਮ ਕਰਵਾਇਆ। ਇਸ ਮੌਕੇ ਗੱਲਬਾਤ ਕਰਦੇ ਹੋਏ ਐਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਦੇ ਵਿੱਚ ਸ਼ਹੀਦੀ ਸਭਾ ਦਾ ਦੂਜਾ ਦਿਨ ਹੈ।