ਮੋਦੀ ਸਰਕਾਰ ਦਾ ਪੁਤਲਾ ਫੂਕ ਕਾਲੇ ਬਿੱਲਾਂ ਖ਼ਿਲਾਫ਼ ਔਰਤਾਂ ਨੇ ਛੇੜੀ ਵੱਖਰੀ ਮੁਹਿੰਮ
ਮੋਹਾਲੀ: ਖੇਤੀ ਆਰਡੀਨੈਂਸਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਥਾਂ-ਥਾਂ 'ਤੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਮੋਹਾਲੀ ਦੇ ਪਿੰਡ ਪਡਿਆਲਾ ਵਿਖੇ ਬੱਚਿਆਂ, ਔਰਤਾਂ, ਮਰਦਾਂ ਤੇ ਬਜ਼ੁਰਗਾਂ ਨੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਕਿਸਾਨਾਂ ਨੇ ਕਿਹਾ ਕਿ ਇਹ ਜੋ ਆਰਡੀਨੈਂਸ ਮੋਦੀ ਸਰਕਾਰ ਵੱਲੋਂ ਕਿਸਾਨਾਂ ਲਈ ਲਾਗੂ ਕੀਤਾ ਗਿਆ ਹੈ। ਇਹ ਕਿਸਾਨ ਅਤੇ ਕਿਸਾਨੀ ਨੂੰ ਕਤਲ ਕਰਨ ਦਾ ਨਵਾਂ ਤਰੀਕਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਕੀ ਬਚਾਉਣਾ ਇਹ ਕਾਨੂੰਨ ਸਾਨੂੰ ਹੀ ਖ਼ਤਮ ਕਰ ਦੇਣਗੇ।