ਔਰਤਾਂ ਨੇ ਕਰਤਾ ਕਿਸਾਨੀ ਅੰਦੋਲਨ ਲਈ ਵੱਡਾ ਧਮਾਕਾ !
ਸ੍ਰੀ ਫਤਿਹਗੜ੍ਹ ਸਾਹਿਬ: ਕੇਂਦਰ ਸਰਕਾਰ (Central Government) ਵੱਲੋਂ ਲਾਗੂ ਕੀਤੇ ਤਿੰਨ ਖੇਤੀ ਕਾਨੂੰਨਾਂ (Three agricultural laws) ਨੂੰ ਰੱਦ ਕਰਵਾਉਣ ਲਈ ਦਿੱਲੀ ਵਿੱਚ ਪਿਛਲੇ ਕਰੀਬ 10 ਮਹੀਨਿਆ ਤੋਂ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨੀ ਸੰਘਰਸ਼ ਦੇ ਵਿੱਚ ਜਿੱਥੇ ਵੱਖ-ਵੱਖ ਵਰਗ ਦੇ ਲੋਕ ਸਹਿਯੋਗ ਦੇ ਰਹੇ ਹਨ। ਉਥੇ ਹੀ ਅਮਲੋਹ ਤੋਂ ਔਰਤਾਂ ਦਾ ਇੱਕ ਵੱਡਾ ਕਾਫ਼ਲਾ 6 ਬੱਸਾਂ ਤੇ ਕਾਰਾਂ ਵਿੱਚ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ(Central Government) ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।