ਮਾਨਸਾ ਦੇ ਪਿੰਡ ਮੂਸਾ ਦੀਆਂ ਔਰਤਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
ਮਾਨਸਾ: ਖੇਤੀ ਕਾਨੂੰਨ ਵਿਰੁੱਧ ਸੰਘਰਸ਼ ਹੁਣ ਦੇਸ਼ ਵਿਆਪੀ ਅੰਦੋਲਨ ਬਣ ਚੁੱਕਾ ਹੈ। ਇਸੇ ਸੰਘਰਸ਼ ਨੂੰ ਹੁਲਾਰਾ ਦੇਣ ਲਈ ਪਿੰਡ ਮੂਸਾ ਵਿਖੇ ਆਂਗਣਵਾੜੀ ਯੂਨੀਅਨ ਅਤੇ ਪਿੰਡ ਦੀਆਂ ਔਰਤਾਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਮਾਰਚ ਕਰ ਕੇ ਪਿੱਟ ਸਿਆਪਾ ਕੀਤਾ ਅਤੇ ਮੋਦੀ ਦੀ ਅਰਥੀ ਫੂਕੀ। ਔਰਤਾਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੇ ਪਰਿਵਾਰਾਂ ਸਮੇਤ ਸੜਕਾਂ 'ਤੇ ਰੁਲ ਰਿਹਾ ਹੈ ਪਰ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਜੇਕਰ ਇਹ ਕਾਨੂੰਨ ਰੱਦ ਨਾ ਹੋਏ ਤਾਂ ਆਂਗਣਵਾਰੀ ਮੁਲਾਜ਼ਮ ਵੱਡੀ ਗਿਣਤੀ 'ਚ ਕਿਸਾਨਾਂ ਦੇ ਹੱਕ ਲਈ ਦਿੱਲੀ ਲਈ ਰਵਾਨਾ ਹੋਣਗੇ ਅਤੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।