ਮਹਿਲਾ ਕਾਂਗਰਸ ਨੇ ਖੇਤੀ ਕਾਨੂੰਨਾਂ ਅਤੇ ਮਹਿਲਾਵਾਂ ਦੀ ਅਸੁਰੱਖਿਆ ਨੂੰ ਲੈ ਕੇ ਮੋਦੀ ਸਰਕਾਰ ਦੇ ਫੂਕੇ ਪੁਤਲੇ - ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ
ਮੰਡੀ ਗੋਬਿੰਦਗੜ੍ਹ : ਉਦਯੋਗਿਕ ਨਗਰੀ ਵਿਖੇ ਮਹਿਲਾ ਕਾਂਗਰਸ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ। ਮਹਿਲਾ ਕਾਂਗਰਸ ਪ੍ਰਧਾਨ ਨੇ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਮੋਦੀ ਸਰਕਾਰ ਦਾ ਪੁਤਲਾ ਫੁਕਿਆ। ਇਸ ਦੌਰਾਨ ਉਨਾਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਹਾਥਰਸ ਤੇ ਟਾਂਡਾ ਦੇ ਜਬਰ ਜਨਾਹ ਮਾਮਲਿਆਂ ਦਾ ਜ਼ਿਕਰ ਕਰਦੇ ਹੋਏ ਪੰਜਾਬ ਸਰਕਾਰ ਨੂੰ ਉੱਤਰ ਪ੍ਰਦੇਸ਼ ਤੋਂ ਬਿਹਤਰ ਦੱਸਿਆ। ਇਸ ਦੌਰਾਨ ਉਨ੍ਹਾਂ ਨੇ ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਮੋਦੀ ਅਤੇ ਯੋਗੀ ਸਰਕਾਰ ਵਿੱਚ ਔਰਤਾਂ 'ਤੇ ਤਸ਼ੱਦਦ ਵਿੱਚ ਜੋ ਵਾਧਾ ਹੋਇਆ ਹੈ ਇਸ ਨਾਲ ਸਰਕਾਰ ਦੀ ਸਾਖ਼ ਡਿੱਗੀ ਹੈ। ਉਨ੍ਹਾਂ ਨੇ ਵੱਧ ਰਹੀ ਮਹਿੰਗਾਈ ਲਈ ਵੀ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਮਹਿਲਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜੇਕਰ ਕਿਸਾਨੀ ਵਿਰੋਧੀ ਪਾਸ ਕੀਤੇ ਕਾਨੂਨਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ।