ਪੰਜਾਬ ਸਰਕਾਰ ਦਾ ਪੂਤਲਾ ਫੂਕ ਕੇ ਮਨਾਇਆ ਮਹਿਲਾ ਦਿਵਸ - ਫ਼ਤਹਿਗੜ੍ਹ ਸਾਹਿਬ
ਫ਼ਤਹਿਗੜ੍ਹ ਸਾਹਿਬ : ਅੱਜ ਦੇਸ਼ ਭਰ ਵਿੱਚ ਮਹਿਲਾ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ ਪਰ ਫ਼ਤਹਿਗੜ੍ਹ ਸਾਹਿਬ ਵਿਖੇ ਆਂਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਵੱਲੋਂ ਮਹਿਲਾ ਦਿਵਸ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਮਨਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਮਹਿਲਾ ਦਿਵਸ ਸਰਕਾਰ ਦਾ ਪੁਤਲਾ ਫੂਕ ਕੇ ਮਨਾਇ ਗਿਆ ਗਿਆ ਹੈ ਕਿਉਂਕਿ ਸਰਕਾਰ ਨੇ ਜੋ ਉਨ੍ਹਾਂ ਨਾਲ ਵਾਅਦੇ ਕੀਤੇ ਸਨ ਉਹ ਅੱਜ ਤੱਕ ਪੂਰੇ ਨਹੀਂ ਕੀਤੇ ਗਏ। ਉੱਥੇ ਹੀ ਉਨ੍ਹਾਂ ਨੇ ਬਜਟ ਉਤੇ ਬੋਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਬਜਟ ਪੇਸ਼ ਕੀਤਾ ਹੈ ਇਸ ਦੇ ਵਿੱਚ ਮਹਿਲਾਵਾਂ ਲਈ ਕੁਝ ਵੀ ਖ਼ਾਸ ਨਹੀਂ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਹੋਵੇਗਾ ਤੇ 17 ਮਾਰਚ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਦੇ ਘਰ ਬਾਹਰ ਧਰਨਾ ਦਿੱਤਾ ਜਾਵੇਗਾ।