ਵੂਮੈਨ ਵੈੱਲਫੇਅਰ ਸੁਸਾਇਟੀ ਨੇ ਕਾਲੀਆਂ ਪੱਟੀਆਂ ਬੰਨ੍ਹ ਮਨਾਇਆ ਕੌਮਾਂਤਰੀ ਮਹਿਲਾ ਦਿਵਸ - pathankot news
ਪਠਾਨਕੋਟ 'ਚ ਵੂਮੈਨ ਵੈੱਲਫੇਅਰ ਸੁਸਾਇਟੀ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਰੋਸ ਦਿਵਸ ਵਜੋਂ ਮਨਾਉਂਦੇ ਹੋਏ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਸੁਸਾਇਟੀ ਦੀਆਂ ਮਹਿਲਵਾਂ ਨੇ ਵੱਖ-ਵੱਖ ਨਾਅਰੇ ਲਿਖੇ ਹੋਏ ਬੈਨਰ ਫੜ੍ਹ ਕੇ ਸ਼ਹਿਰ ਵਿੱਚ ਰੋਸ ਮਾਰਚ ਵੀ ਕੀਤਾ । ਇਸ ਮੌਕੇ ਸੁਸਾਇਟੀ ਦੀਆਂ ਮੈਂਬਰਾਂ ਨੇ ਕਿਹਾ ਕਿ ਸਰਕਾਰਾਂ ਇੱਕ ਦਿਨ ਮਹਿਲਾ ਦਿਵਸ ਮਨਾ ਕੇ ਪੱਲਾ ਝਾੜ ਲੈਂਦੀਆਂ ਹਨ। ਉਨ੍ਹਾ ਕਿਹਾ ਕਿ ਬਾਕੀ ਦਿਨ ਔਰਤਾਂ ਦੇ ਅਧਿਕਾਰਾਂ ਨੂੰ ਕੁਚਲਿਆ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਔਰਤਾਂ ਦੀ 50 ਫੀਸਦੀ ਵੋਟ ਹੈ , ਪਰ ਉਨ੍ਹਾਂ ਦੀ ਪ੍ਰਤੀਨਿਧਤਾ ਇਸ ਤੋਂ ਕਿਤੇ ਘੱਟ ਹੈ। ਉਨ੍ਹਾ ਔਰਤਾਂ ਲਈ 50 ਫੀਸਦੀ ਪ੍ਰਤੀਨਿਧਤਾ ਦੀ ਮੰਗ ਕੀਤ ਹੈ। ਉਨ੍ਹਾਂ ਦਾ ਆਖਣਾ ਸੀ ਕਿ ਸਖ਼ਤ ਕਾਨੂੰਨ ਬਣਾਏ ਜਾਣ ਤਾਂ ਜੋ ਔਰਤਾਂ ਨੂੰ ਸੁਰੱਖਿਆ ਮਿਲ ਸਕੇ ।