ਗੁਰਦਾਸਪੁਰ ਵਿਖੇ SAD-BSP ਦੇ ਗਠਜੋੜ ਤੋਂ ਬਾਅਦ ਵਰਕਰਾਂ ਨੇ ਲੱਡੂ ਵੰਡ ਮਨਾਈ ਖੁਸ਼ੀ - ਸ਼੍ਰੋਮਣੀ ਅਕਾਲੀ ਦਲ
ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਹੋਏ ਗਠਜੋੜ 'ਤੇ ਜ਼ਿਲ੍ਹੇ ਚ ਸ਼ੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਅਕਾਲੀ ਦਲ ਅਤੇ ਬਸਪਾ ਦੇ ਗਠਜੋੜ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਅਹੁਦੇਦਾਰਾਂ ਵੱਲੋਂ ਹੋਰ ਉਤਸ਼ਾਹ ਨਾਲ ਗਤੀਵਿਧੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕ ਹੁਣ ਕਾਂਗਰਸ ਪਾਰਟੀ ਦਾ ਅਸਲੀ ਚਿਹਰਾ ਦੇਖ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਨਕਾਰ ਚੁੱਕੇ ਹਨ, ਜਿਸ ਕਾਰਨ ਇਸ ਗਠਜੋੜ ਤੋਂ ਕਾਫੀ ਉਮੀਦਾ ਰਖਦੇ ਹਨ ਅਤੇ ਇਹ ਗਠਜੋੜ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤੇਰਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਵੱਲੋਂ 97 ਅਤੇ ਬਸਪਾ ਵੱਲੋਂ 20 ਸੀਟਾਂ 'ਤੇ ਚੋਣਾਂ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਡਿਪਟੀ ਸੀਐਮ ਐੈਸਈ ਭਾਈਚਾਰੇ ਨਾਲ ਸਬੰਧਿਤ ਹੋਵੇਗਾ।