ਲੋਡਿੰਗ ਤੇ ਅਨਲੋਡਿੰਗ ਦਾ ਕੰਮ ਕਰਦੇ ਮਜ਼ਦੂਰ ਸਰਕਾਰੀ ਸਹੂਲਤਾਂ ਤੋਂ ਸੱਖਣੇ - ਗੋਦਾਮਾਂ 'ਚ ਨਾ ਤਾਂ ਪੀਣ ਯੋਗ ਪਾਣੀ
ਮਾਨਸਾ: ਕਣਕ ਅਤੇ ਝੋਨੇ ਦੇ ਸੀਜ਼ਨ 'ਚ ਲੋਡਿੰਗ ਅਤੇ ਅਨਲੋਡਿੰਗ ਕਰਨ ਵਾਲੇ ਮਜ਼ਦੂਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਵੀ ਧਿਆਨ ਦਿੱਤਾ ਜਾਵੇ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਕੋਈ ਵੀ ਸਹੂਲਤ ਨਹੀਂ ਦਿੱਤੀ ਜਾਂਦੀ। ਉਨ੍ਹਾਂ ਦਾ ਕਹਿਣਾ ਕਿ ਗੋਦਾਮਾਂ 'ਚ ਨਾ ਤਾਂ ਪੀਣ ਯੋਗ ਪਾਣੀ ਮਿਲਦਾ ਹੈ ਅਤੇ ਨਾ ਹੀ ਰੋਟੀ ਖਾਣ ਲਈ ਸ਼ੈੱਡ ਦਾ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨਾਲ ਕੰਮ ਕਰਦਿਆਂ ਕਈ ਵਾਰ ਹਾਦਸੇ ਵੀ ਵਾਪਰ ਜਾਂਦੇ, ਪਰ ਸਰਕਾਰ ਵਲੋਂ ਉਨ੍ਹਾਂ ਦੀ ਮਦਦ ਲਈ ਬਾਂਹ ਨਹੀਂ ਫੜੀ ਜਾਂਦੀ।