ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਅਕਾਲੀ ਪ੍ਰਧਾਨ ਚੁਣੇ ਜਾਣ 'ਤੇ ਵਰਕਰਾਂ ਨੇ ਪ੍ਰਗਟਾਈ ਖੁਸ਼ੀ - ਅਕਾਲੀ ਵਰਕਰਾਂ ਨੇ ਪ੍ਰਗਟਾਈ ਖੁਸ਼ੀ
ਜਲੰਧਰ : ਸੁਖਬੀਰ ਬਾਦਲ ਦੇ ਮੁੜ ਤੀਜੀ ਵਾਰੀ ਅਕਾਲੀ ਦਲ ਦੇ ਪ੍ਰਧਾਨ ਬਣਨ 'ਤੇ ਸ਼ਹਿਰ ਦੇ ਅਕਾਲੀ ਵਰਕਰਾਂ ਨੇ ਖੁਸ਼ੀ ਪਗ੍ਰਟਾਈ। ਉਨ੍ਹਾਂ ਇਸ ਮੌਕੇ ਸੁਖਬੀਰ ਸਿੰਘ ਬਾਦਲ ਨੂੰ ਵਧਾਈ ਦਿੱਤੀ।ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਤੀਜੀ ਵਾਰੀ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਜਲੰਧਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਸਫਾਈ ਯੂਨੀਅਨ ਦੇ ਵਰਕਰਾਂ ਨੇ ਸੁਖਬੀਰ ਬਾਦਲ ਦੇ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਸ਼ਹਿਰ ਵਾਸੀਆਂ ਨੂੰ ਮਿਠਾਈ ਵੰਡ ਕੇ ਖੁਸ਼ੀ ਪ੍ਰਗਟਾਈ।ਇਸ ਮੌਕੇ ਸਫਾਈ ਯੂਨੀਅਨ ਦੇ ਪ੍ਰਧਾਨ ਚੰਦਨ ਗਰੇਵਾਲ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤੀਜੀ ਵਾਰ ਪ੍ਰਧਾਨ ਦਾ ਅਹੁਦਾ ਸੰਭਾਲਣ ਲਈ ਵਧਾਈ ਅਤੇ ਚੰਗੇ ਭੱਵਿਖ ਲਈ ਸ਼ੁੱਭ ਕਾਮਨਵਾਂ ਦਿੱਤਿਆਂ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਪਹਿਲਾਂ ਵਾਂਗ ਹੀ ਸੂਬੇ ਦੀ ਜਨਤਾ ਦੀ ਸੇਵਾ ਕਰਦੇ ਰਹਿਣ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਹੋਏ ਡੈਲੀਗੇਟ ਇਜਲਾਸ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਸਰਬਸੰਮਤੀ ਨਾਲ ਮੁੜ ਤੀਜੀ ਵਾਰ ਪਾਰਟੀ ਪ੍ਰਧਾਨ ਚੁਣਿਆ ਗਿਆ।