ਭੱਠਾ ਮਜ਼ਦੂਰਾਂ ਨੇ ਡੀ ਸੀ ਦਫਤਰ ਦੇ ਬਾਹਰ ਕੀਤਾ ਪ੍ਰਦਰਸ਼ਨ - ਭੱਠਾ ਮਾਲਕਾਂ
ਪਠਾਨਕੋਟ: ਸਥਾਨਕ ਸ਼ਹਿਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਲਾਲ ਝੰਡਾ ਪੰਜਾਬ ਭੱਠਾ ਲੇਬਰ ਯੂਨੀਅਨ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਕੋਰੋਨਾ ਮਹਾਂਮਾਰੀ ਦੌਰਾਨ ਲੌਕਡਾਊਨ ਸਮੇਂ ਜ਼ਿਆਦਾਤਰ ਪਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਚਲੇ ਗਏ ਸਨ ਅਤੇ ਲੌਕਡਾਊਨ ਖ਼ਤਮ ਹੋਣ ਤੋਂ ਬਾਅਦ ਇਨ੍ਹਾਂ ਮਜ਼ਦੂਰਾਂ ਨੂੰ ਭੱਠਾ ਮਾਲਕਾਂ ਨੇ ਆਪਣੇ ਪੈਸੇ ਖਰਚ ਕਰਕੇ ਕੰਮ ਲਈ ਵਾਪਸ ਬੁਲਾਇਆ ਸੀ। ਪਰ ਹੁਣ ਜਦੋਂ ਮੌਸਮ ਬਦਲਣ ਦੇ ਨਾਲ ਹੀ ਹੁਣ ਇਹ ਲੋਕ ਆਪਣੇ ਘਰਾਂ ਨੂੰ ਵਾਪਸ ਜਾਣਾ ਚਾਹੁੰਦੇ ਹਨ ਅਤੇ ਹੁਣ ਭੱਠਾ ਮਾਲਕਾਂ ਵੱਲੋਂ ਇਨ੍ਹਾਂ ਕੋਲੋਂ ਬਿਜਲੀ ਅਤੇ ਕਮਰਿਆਂ ਦੇ ਕਿਰਾਏ ਦੇ ਨਾਂਅ 'ਤੇ ਜ਼ਿਆਦਾ ਪੈਸੇ ਵਸੂਲੇ ਜਾ ਰਹੇ ਹਨ। ਜਿਸ ਕਰਕੇ ਉਨ੍ਹਾਂ ਦੇ ਖਿਲਾਫ਼ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ, ਡੀਸੀ ਪਠਾਨਕੋਟ ਨੂੰ ਇਸਦੇ ਲਈ ਮੰਗ ਪੱਤਰ ਵੀ ਸੌਂਪਿਆ ਗਿਆ।