ਫਿਰੋਜ਼ਪੁਰ ਵਿਖੇ ਮਨਾਇਆ ਵਿਸ਼ਵ ਯੋਗ ਦਿਵਸ - Ferozpur
ਅੱਜ ਵਿਸ਼ਵ ਪੱਧਰ 'ਤੇ ਯੋਗ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਕੜੀ ਵਿੱਚ ਫਿਰੋਜ਼ਪੁਰ ਵਿੱਚ ਯੋਗ ਦਿਵਸ ਮਨਾਇਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਯੋਗ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ 'ਚ ਯੋਗ ਸੰਸਥਾਵਾਂ ਅਤੇ ਛੋਟੇ ਬੱਚਿਆਂ ਸਮੇਤ ਕਈ ਲੋਕਾਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਪੁੱਜੇ ਫਿਰੋਜ਼ਪੁਰ ਦੇ ਏਡੀਸੀ ਰਵਿੰਦਰ ਸਿੰਘ ਨੇ ਕਿਹਾ ਕਿ ਯੋਗ ਹਰੇਕ ਇਨਸਾਨ ਲਈ ਲਾਭਦਾਇਕ ਹੈ। ਇਹ ਸਾਨੂੰ ਸਿਹਤਮੰਦ ਰੱਖਣ 'ਚ ਸਹਾਇਕ ਹੁੰਦਾ ਹੈ। ਸਾਨੂੰ ਸਭ ਨੂੰ ਆਪਣੀ ਰੋਜ਼ਾਨਾ ਕਾਰਜਸ਼ੈਲੀ ਯੋਗ ਨੂੰ ਸ਼ਾਮਲ ਕਰਨਾ ਚਾਹੀਦਾ ਹੈ।