ਛੋਟੇ ਛੋਟੇ ਬੱਚਿਆਂ ਨੇ ਆਪਣੇ ਅੰਦਾਜ਼ ‘ਚ ਕੀਤਾ ਖੇਤੀ ਕਾਨੂੰਨਾਂ ਦਾ ਵਿਰੋਧ
ਫਿਰੋਜ਼ਪੁਰ : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਜਿਥੇ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੇ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ ਉੱਥੇ ਹੀ ਹਲਕਾ ਗੁਰੂ ਹਰਸਹਾਏ ‘ਚ ਛੋਟੇ-ਛੋਟੇ ਬੱਚਿਆਂ ਵੱਲੋਂ ਵੀ ਮੋਦੀ ਸਰਕਾਰ ਦੇ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸ਼ਾਇਦ ਇਨ੍ਹਾਂ ਬੱਚਿਆਂ ਦਾ ਖੇਤੀ ਨਾਲ ਕੋਈ ਸਬੰਧ ਨਹੀਂ ਹੈ ਜਾਂ ਇਨ੍ਹਾਂ ਦੇ ਪਰਿਵਾਰ ਦਾ ਨਹੀਂ ਹੈ, ਪਰ ਫਿਰ ਵੀ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕਰਦੇ ਹੋਏ ਆਮ ਜਨਤਾ ਨੂੰ ਇਹ ਸੰਦੇਸ਼ ਦੇ ਰਹੇ ਹਨ ਕਿ ਇਨ੍ਹਾਂ ਖੇਤੀ ਕਾਨੂੰਨਾਂ ਦਾ ਕਿੰਨਾ ਮਾੜਾ ਅਸਰ ਕਿਸਾਨੀ 'ਤੇ ਪਵੇਗਾ। ਇਨ੍ਹਾਂ ਛੋਟੇ-ਛੋਟੇ ਬੱਚਿਆਂ ਨੇ ਆਪਣੀਆਂ ਸਾਈਕਲਾਂ 'ਤੇ ਸ਼ਹਿਰ ਦੇ ਵੱਖ-ਵੱਖ ਖੇਤਰ ‘ਚ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਮੋਦੀ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।