ਨੌਜਵਾਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ - ਨੌਜਵਾਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼
ਅੰਮ੍ਰਿਤਸਰ: ਸੁਲਤਾਨ ਵਿੰਡ ਇਲਾਕੇ ‘ਚ ਇੱਕ ਨੌਜਵਾਨ ਵੱਲੋਂ ਹੋਟਲ ਦੇ ਕਮਰੇ 'ਚ ਗੋਲੀ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਨਾਲ ਸਾਜਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਸ਼ਹਿਰ ਦੇ ਸਿਵਲ ਹਸਪਤਾਲ (city's civil hospital) ‘ਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਨੂੰ ਜਾਣਕਾਰੀ ਦਿੰਦੇ ਏ.ਸੀ.ਪੀ. ਮਨਜੀਤ ਸਿੰਘ (ACP Manjit Singh) ਨੇ ਦੱਸਿਆ ਕਿ ਪੁਲਿਸ (police) ਵੱਲੋਂ ਮਰੀਜ਼ ਦੇ ਬਿਆਨ ਲਏ ਜਾ ਰਹੇ ਹਨ ਅਤੇ ਉਨ੍ਹਾਂ ਬਿਆਨਾਂ ਦੇੇ ਆਧਾਰ ‘ਤੇ ਕਾਨੂੰਨ ਦੇ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।