ਨਿੱਜੀ ਹੋਟਲ ‘ਚ ਨੌਜਵਾਨ ਵੱਲੋਂ ਖੁਦਕੁਸ਼ੀ - Family
ਅੰਮ੍ਰਿਤਸਰ: ਸ਼ਹਿਰ ਦੇ ਇੱਕ ਨਿੱਜੀ ਹੋਟਲ (Private hotel) ਦੇ ਵਿੱਚ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ (Suicide) ਕਰ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਤੇਜਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਮਾਛੀਵਾੜੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਜਾਂਚ ਅਫ਼ਸਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ (Family) ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਘਟਨਾ ਬਾਰੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕੀਤਾ ਜਾ ਸਕੇ।