ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਸਮਾਲਸਰ ਵਾਸੀ ਨੌਜਵਾਨ ਦੀ ਮੌਤ - young man from smalsar died
ਮੋਗਾ: ਪਿੰਡ ਸਿੰਘਾਵਾਲਾ ਕੋਲ ਸੰਘਣੀ ਧੁੰਦ ਕਾਰਨ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਆਰੰਭ ਦਿੱਤੀ ਹੈ। ਬੁੱਧਵਾਰ ਸਵੇਰੇ ਵਾਪਰੇ ਹਾਦਸੇ ਬਾਰੇ ਲੇਬਰ ਯੂਨੀਅਨ ਦੇ ਪ੍ਰਧਾਨ ਬਿੱਕਰ ਸਿੰਘ ਨੇ ਦੱਸਿਆ ਕਿ ਸਮਾਲਸਰ ਨਿਵਾਸੀ ਗੁਰਪ੍ਰੀਤ ਸਿੰਘ (25) ਲੇਬਰ ਯੂਨੀਅਨ ਵਿੱਚ ਮਜ਼ਦੂਰੀ ਕਰਦਾ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੋਗਾ ਆ ਰਿਹਾ ਸੀ ਕਿ ਪਿੰਡ ਸਿੰਘਾਵਾਲਾ ਵਿਖੇ ਸੰਘਣੀ ਧੁੰਦ ਦੌਰਾਨ ਸਵਿਫ਼ਟ ਗੱਡੀ ਟੱਕਰ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਆਸ-ਪਾਸ ਦੇ ਸੀਸੀਟੀਵੀ ਨੂੰ ਕਬਜ਼ੇ 'ਚ ਲੈ ਕੇ ਕਥਿਤ ਦੋਸ਼ੀ ਦੀ ਭਾਲ ਆਰੰਭ ਦਿੱਤੀ ਹੈ।