ਟਰੱਕ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ - jalandhar crime
ਜਲੰਧਰ: ਵਰਕਸ਼ਾਪ ਚੌਕ ਨਜ਼ਦੀਕ ਇੱਕ ਟਰੱਕ ਨਾਲ ਹੋਈ ਟੱਕਰ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਸੂਚਨਾ ਹੈ। ਮ੍ਰਿਤਕ ਦੀ ਪਛਾਣ ਸਚਿਨ ਕੁਮਾਰ ਵਜੋਂ ਹੋਈ ਹੈ , ਜੋ ਕਿ ਸ਼ਹਿਰ ਦੀ ਬਸਤੀ ਦਾਨਿਸ਼ਮੰਦਾਂ ਦਾ ਰਹਿਣ ਵਾਲਾ ਸੀ। ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾਇਆ। ਜਾਣਕਾਰੀ ਦਿੰਦਿਆਂ ਥਾਣਾ ਨੰਬਰ ਦੋ ਦੇ ਏਐਸਆਈ ਜੁਗਲ ਕਿਸ਼ੋਰ ਨੇ ਦੱਸਿਆ ਕਿ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਟਰੱਕ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਟਰੱਕ ਚਾਲਕ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।