ਜ਼ਮੀਨੀ ਵਿਵਾਦ ਦੇ ਚੱਲਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ - ਨੋਜਵਾਨ ਦਾ ਗੋਲੀ ਮਾਰ ਕੇ ਕੱਤਲ
ਤਰਨ ਤਾਰਨ ਨੇੜੇ ਪਿੰਡ ਮਾਲੂਵਾਲ ਵਿੱਖੇ ਬੀਤੀ ਰਾਤ ਜ਼ਮੀਨੀ ਵਿਵਾਦ ਦੇ ਚੱਲਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਝਬਾਲ ਐਸਐਚਉ ਪੁਲਿਸ ਪਾਰਟੀ ਸਮੇਤ ਪਹੁੰਚ ਕੇ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਤੇ ਪੋਸਟਮਾਰਟਮ ਲਈ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਪੁਲਿਸ ਨੇ ਅਗਲੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।