ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ - Young man shot dead
ਤਰਨਤਾਰਨ: ਭਿੱਖੀਵਿੰਡ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇੱਕ ਨੌਜਵਾਨ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਉਸ ਦੀ ਹੱਤਿਆ (Murder) ਕਰ ਦਿੱਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੀ ਪਤਨੀ ਹਰਮਨਦੀਪ ਕੌਰ ਨੇ ਦੱਸਿਆ ਕਿ ਪਿੰਡ ਵੀਰਮ ਨੇੜੇ ਮੁਲਜ਼ਮਾਂ ਨੇ ਪਹਿਲਾਂ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰੀ ਅਤੇ ਬਾਅਦ ਵਿੱਚ ਮੁਲਜ਼ਮਾਂ ਨੇ ਕਾਰ ਤੋਂ ਬਾਹਰ ਆ ਕੇ ਜੱਜਬੀਰ ਸਿੰਘ ਦੇ ਕਾਰ ਵਿੱਚ ਬੈਠੇ ਦੇ ਹੀ ਸਿਰ ਵਿੱਚ 2 ਗੋਲੀਆ ਮਾਰੀਆ ਜਿਸ ਕਰਕੇ ਜੱਜਬੀਰ ਸਿੰਘ ਦੀ ਮੌਕੇ ‘ਤੇ ਹੀ ਮੌਤ (death) ਹੋ ਗਈ। ਜਦਕਿ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਉਧਰ ਮੌਕੇ ‘ਤੇ ਪਹੁੰਚੀ ਪੁਲਿਸ (police) ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।