ਨੌਜਵਾਨ ਅਕਾਲ ਤਖ਼ਤ ਸਾਹਿਬ ਦੇ ਸੰਕਲਪ ਨੂੰ ਢਾਹ ਲਾਉਣ ਵਾਲੇ ਨੂੰ ਮੂੰਹ ਤੋੜਵਾਂ ਜਵਾਬ ਦੇਣ: ਜਥੇਦਾਰ - ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਹਾੜੇ ਮੌਕੇ ਪਹੁੰਚੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮੂਹ ਸੰਗਤਾਂ ਨੂੰ ਸਿਰਜਣਾ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੰਕਲਪ ਤੇ ਮਾਣ ਮਰਿਆਦਾ ਨੂੰ ਢਾਹ ਲਾ ਰਹੇ ਹਨ, ਸਿੱਖ ਨੌਜਵਾਨ ਉਨ੍ਹਾਂ ਲੋਕਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ। ਉਨ੍ਹਾਂ ਸਿੱਖ ਨੌਜਵਾਨਾਂ ਨੂੰ ਇਹ ਵੀ ਕਿਹਾ ਕਿ ਸੋਸ਼ਲ ਸਾਈਟਾਂ 'ਤੇ ਆਉਂਦੀ ਜਾਣਕਾਰੀ ਬਾਰੇ ਸੋਚਣਾ, ਸਮਝਣਾ ਤੇ ਪੜ੍ਹਨਾ ਚਾਹੀਦਾ ਹੈ, ਕਿਸੇ ਵੀ ਉਕਸਾਹਟ ਅਤੇ ਭੜਕਾਹਟ ਵਿੱਚ ਆ ਕੇ ਕੋਈ ਵੀ ਗ਼ਲਤ ਕਦਮ ਨਹੀਂ ਚੁੱਕਣਾ ਚਾਹੀਦਾ। ਇਸ ਮੌਕੇ ਉਨ੍ਹਾਂ ਨੇ ਪਾਕਿਸਤਾਨ ਸਰਕਾਰ ਵੱਲੋਂ ਖੋਲ੍ਹੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਕਿਹਾ ਕਿ ਉਹ ਪਾਕਿਸਤਾਨ ਸਰਕਾਰ ਦਾ ਧੰਨਵਾਦ ਕਰਦੇ ਹਨ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇ।
Last Updated : Jul 1, 2020, 2:19 PM IST