ਚੰਡੀਗੜ੍ਹ ਵਿਖੇ ਕਿਸਾਨਾਂ ਦੇ ਸਮਰਥਨ 'ਚ ਨੌਜਵਾਨਾਂ ਨੇ ਕੱਢੀ ਮੋਟਰਸਾਈਕਲ ਰੈਲੀ - ਕਿਸਾਨ ਅੰਦੋਲਨ
ਚੰਡੀਗੜ੍ਹ: ਖੇਤੀ ਕਾਨੂੰਨ ਦੇ ਵਿਰੋਧ 'ਚ ਗਣਤੰਤਰ ਦਿਵਸ ਮੌਕੇ ਜਿਥੇ ਇੱਕ ਪਾਸੇ ਦਿੱਲੀ 'ਚ ਕਿਸਾਨ ਟਰੈਕਟਰ ਰੈਲੀ ਕੱਢ ਰਹੇ ਹਨ, ਉਥੇ ਹੀ ਦੂਜੇ ਪਾਸੇ ਪੰਜਾਬ 'ਚ ਵੀ ਕਈ ਥਾਵਾਂ 'ਚ ਟਰੈਕਟਰ ਰੈਲੀਆਂ ਤੇ ਮੋਟਰਸਾਈਕਲ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਇਸੇ ਕੜੀ 'ਚ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਸਮਰਥਨ 'ਚ ਨੌਜਵਾਨਾਂ ਨੇ ਮੋਟਰਸਾਈਕਲ ਰੈਲੀ ਕੱਢੀ। ਨੌਜਵਾਨਾਂ ਨੇ ਕਿਹਾ ਕਿ ਉਹ ਪੂਰਨ ਤੌਰ 'ਤੇ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹਨ। ਉਨ੍ਹਾਂ ਆਖਿਆ ਕਿ ਜੇਕਰ ਹੁਣ ਅਸੀਂ ਆਪਣੇ ਹੱਕਾਂ ਲਈ ਸੰਘਰਸ਼ ਨਾ ਕੀਤਾ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦਾ ਭੁਗਤਾਨ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਅੜੀਅਲ ਰਵੱਈਏ ਨੂੰ ਛੱਡ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕਰੇ ਤਾਂ ਜੋ ਕਿਸਾਨ ਆਪੋ-ਆਪਣੇ ਘਰਾਂ ਨੂੰ ਪਰਤ ਸਕਣ।