ਕੋਰੋਨਾ ਵਾਇਰਸ ਤੋਂ ਨਜਿੱਠਣ ਲਈ ਨੌਜਵਾਨ ਕਰ ਰਿਹਾ ਸੈਨੇਟਾਈਜ਼ਰ ਦੀ ਸੇਵਾ - ਕੋਰੋਨਾ ਵਾਇਰਸ
ਸ੍ਰੀ ਫ਼ਤਿਹਗੜ੍ਹ ਸਾਹਿਬ : ਕੋਰੋਨਾ ਵਾਇਰਸ ਦੀ ਬਿਮਾਰੀ ਨਾਲ ਨਜਿੱਠਣ ਲਈ ਜਿੱਥੇ ਹਰ ਕੋਈ ਆਪੋ ਆਪਣੇ ਤਰੀਕੇ ਨਾਲ ਮਦਦ ਕਰ ਰਿਹਾ ਹੈ, ਉੱਥੇ ਹੀ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਮੀਰਪੁਰ ਦਾ ਇੱਕ ਨੌਜਵਾਨ ਜਸ਼ਨਪ੍ਰੀਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਫਤਿਹਗੜ੍ਹ ਸਾਹਿਬ ਦੇ ਸਮੁੱਚੇ ਗੁਰਦੁਆਰਾ ਸਾਹਿਬਾਨ ਦੇ ਵੱਖ-ਵੱਖ ਥਾਵਾਂ 'ਤੇ ਸੈਨੀਟਾਈਜ਼ਰ ਦੇ ਛਿੜਕਾਓ ਦੀ ਸੇਵਾ ਕਰ ਰਿਹਾ ਹੈ। ਜਸ਼ਨਪ੍ਰੀਤ ਸਿੰਘ ਨੇ ਹੋਰਨਾਂ ਨੌਜਵਾਨਾਂ ਨੂੰ ਅਜੋਕੇ ਸਮੇਂ 'ਚ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ ਹੈ।