ਪੰਜਾਬ ਬੀਜੇਪੀ ਪ੍ਰਧਾਨ ਨੂੰ ਨੌਜਵਾਨਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ - black flags to Punjab bjp chief
ਫਗਵਾੜਾ: ਬੀਜੇਪੀ ਦੀ ਚੱਲ ਰਹੀ ਮੀਟਿੰਗ ਤੋਂ ਦੌਰਾਨ ਯੂਥ ਕਾਂਗਰਸ ਦੇ ਆਗੂਆਂ ਵੱਲੋਂ ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਕਾਲੇ ਝੰਡੇ ਦਿਖਾਏ ਗਏ ਅਤੇ ਨੌਜਵਾਨਾਂ ਵੱਲੋਂ ਅਸ਼ਵਨੀ ਸ਼ਰਮਾ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਨੌਜਵਾਨਾਂ ਦਾ ਕਹਿਣਾ ਹੈ ਕਿ ਜੋ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਧੱਕੇਸ਼ਾਹੀ ਕਰ ਰਹੀ ਉਹ ਸਰਾਸਰ ਗਲਤ ਹੈ ਅਤੇ ਜੋ ਕਾਨੂੰਨ ਪਾਸ ਕੀਤੇ ਗਏ ਹਨ ਉਹ ਵੀ ਸਰਾਸਰ ਗਲਤ ਹਨ। ਹਰਿਆਣਾ ਸਰਕਾਰ ਵੱਲੋਂ ਜੋ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਗਿਆ, ਉਹ ਬਹੁਤ ਹੀ ਅੜਬ ਰਵੱਈਆ ਹੈ। ਨੌਜਵਾਨਾਂ ਦਾ ਕਹਿਣਾ ਹੈ ਕਿ ਸਰਕਾਰ ਸੜਕਾਂ ਨੂੰ ਬਣਾਉਣ ਦਾ ਕੰਮ ਕਰਦੀ ਹੈ ਨਾ ਕਿ ਤੋੜਨ ਦਾ।