ਯੂਥ ਅਕਾਲੀ ਦਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਜਥੇਬੰਦਕ ਢਾਂਚੇ ਦਾ ਐਲਾਨ - Shiromani Akali Dal
ਹੁਸ਼ਿਆਰਪੁਰ: ਯੂਥ ਅਕਾਲੀ ਦਲ (Youth Akali Dal) (ਦਿਹਾਤੀ) ਜ਼ਿਲ੍ਹਾ ਹੁਸ਼ਿਆਰਪੁਰ (District Hoshiarpur) ਦੇ ਪ੍ਰਧਾਨ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਵਲੋਂ ਯੂਥ ਵਿੰਗ ਦੀ ਜ਼ਿਲ੍ਹਾ ਜਥੇਬੰਦੀ (District organization)(ਦਿਹਾਤੀ) ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸੋਨੂੰ ਟੇਰਕਿਆਣਾ ਵਲੋਂ ਜਾਰੀ ਕੀਤੀ ਸੂਚੀ ’ਚ 4 ਵਿਧਾਨ ਸਭਾ ਹਲਕਾ ਪ੍ਰਧਾਨ, ਸਕੱਤਰ ਜਨਰਲ ਤੇ ਮੁੱਖ ਬੁਲਾਰੇ ਸਮੇਤ 17 ਸੀਨੀਅਰ ਮੀਤ ਪ੍ਰਧਾਨ, 18 ਜਨਰਲ ਸਕੱਤਰ, 25 ਮੀਤ ਪ੍ਰਧਾਨ, 11 ਜਥੇਬੰਦਕ ਸਕੱਤਰ, 5 ਸਕੱਤਰਾਂ ਤੋਂ ਇਲਾਵਾ ਹਲਕਾ ਦਸੂਹਾ ਤੇ ਮੁਕੇਰੀਆਂ ਦੇ ਸਰਕਲਾਂ ਦੇ ਅਹੁਦੇਦਾਰ ਸ਼ਾਮਿਲ ਹਨ।