ਯੂਥ ਅਕਾਲੀ ਦਲ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕੱਢਿਆ ਕੈਂਡਲ ਮਾਰਚ - pay homage to martyrs
ਫਰੀਦਕੋਟ: ਯੂਥ ਅਕਾਲੀ ਦਲ ਵਲੋਂ ਸ਼ਹੀਦਾਂ ਨੂੰ ਸਮਰਪਿਤ ਸ਼ਹਿਰ ਦੇ ਗੁਰਦੁਆਰਾ ਖਾਲਸਾ ਦੀਵਾਨ ਤੋਂ ਘੰਟਾ ਘਰ ਤੱਕ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਉਨ੍ਹਾਂ ਵਲੋਂ ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕੈਂਡਲ ਮਾਰਚ ਕੱਢਿਆ ਗਿਆ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਕਿਸਾਨ ਸੰਘਰਸ਼ 'ਚ ਸ਼ਹੀਦ ਹੋਏ 300 ਤੋਂ ਵੱਧ ਕਿਸਾਨਾਂ ਨੇ ਵੀ ਵੱਡਾ ਬਲੀਦਾਨ ਦਿੱਤਾ ਜੋ ਅਜਾਈਂ ਨਹੀਂ ਜਾਵੇਗਾ। ਇਸ ਲਈ ਉਨ੍ਹਾਂ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਹਨ।