ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ - Dinkar Gupta
ਡੀਜੀਪੀ ਦਿਨਕਰ ਗੁਪਤਾ ਦੇ ਵਿਵਾਦਿਤ ਬਿਆਨ ਤੋਂ ਬਾਅਦ ਯੂਥ ਅਕਾਲੀ ਦਲ ਜੋਨ ਦੁਆਬਾ ਵੱਲੋਂ ਡੀਜੀਪੀ ਦਿਨਕਰ ਗੁਪਤਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਯੂਥ ਅਕਾਲੀ ਦਲ ਨੇ ਜੰਲਧਰ ਦੇ ਡੀਜੀਪੀ ਨੂੰ ਪੰਜਾਬ ਦੇ ਰਾਜਪਾਲ ਦੇ ਨਾਂਅ ਦਾ ਮੰਗ ਪੱਤਰ ਦਿੱਤਾ। ਯੂਥ ਅਕਾਲੀ ਦਲ ਨੇ ਕਿਹਾ ਕਿ 72 ਸਾਲਾਂ ਬਾਅਦ ਪਾਕਿਸਤਾਨ ਸਰਕਾਰ ਦੇ ਸਹਿਯੋਗ ਨਾਲ ਕਰਤਾਰਪੁਰ ਲਾਂਘਾ ਖੁੱਲ੍ਹਿਆ ਹੈ ਜਿਸ ਦੇ ਖੁਲ੍ਹਣ ਨਾਲ ਸੰਗਤਾਂ 'ਚ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਦਾ ਬੜਾ ਉਤਸ਼ਾਹ ਹੈ। ਹੁਣ ਜਦੋਂ ਸੰਗਤ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਵਾਪਿਸ ਆ ਰਹੇ ਹਨ, ਤਾਂ ਉਨ੍ਹਾਂ ਨੂੰ ਅੱਤਵਾਦੀ ਦੱਸਿਆ ਜਾ ਰਿਹਾ ਹੈ, ਜਿਸ ਨਾਲ ਸਿੱਖ ਭਾਈਚਾਰੇ ਨੂੰ ਬੜੀ ਠੇਸ ਪਹੁੰਚੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਰਾਜਪਾਲ ਨੂੰ ਦਿੱਤੇ ਮੰਗ ਪੱਤਰ 'ਚ ਦਿਨਕਰ ਗੁਪਤਾ ਨੂੰ ਸਮੂਹ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣ ਤੇ ਉਸ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ ਹੈ।