ਕੋਵਿਡ ਮਰੀਜ਼ਾ ਲਈ ਯੂਥ ਅਕਾਲੀ ਦਲ ਨੇ ਕੀਤਾ ਇਹ ਉਪਰਾਲਾ - Youth Akali Dal
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਵੱਲੋਂ ਸੂਬੇ ਵਿੱਚ ਇੱਕ ਪਲਾਜ਼ਮਾ ਬੈਂਕ ਸਥਾਪਿਤ ਕੀਤਾ ਗਿਆ। ਦੱਸ ਦਈਏ ਕਿ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਸਣੇ 200 ਤੋਂ ਵੱਧ ਯੂਥ ਅਕਾਲੀ ਦਲ ਦੇ ਵਰਕਰ ਪਲਾਜ਼ਮਾ ਦੀ ਜਰੂਰਤ ਵਾਲੇ ਮਰੀਜ਼ ਦੀ ਮਦਦ ਕਰਨਗੇ ਇੰਨਾ ਹੀ ਨਹੀਂ ਯੂਥ ਅਕਾਲੀ ਦਲ ਦੇ ਪ੍ਰਧਾਨ ਬੰਟੀ ਰੋਮਾਣਾ ਵੱਲੋਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਤਿੰਨ ਮੋਬਾਇਲ ਨੰਬਰ ਵੀ ਜਾਰੀ ਕੀਤੇ ਗਏ ਹਨ ਜਿਸ ਤਹਿਤ ਕੋਈ ਵੀ ਮਰੀਜ਼ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।