ਕਾਂਗਰਸ ਸਰਕਾਰ ਦਾ ਮਿਸ਼ਨ ਤਦਰੁੰਸਤ ਪੰਜਾਬ ਪੂਰੀ ਤਰਾਂ ਫੇਲ: ਯੂਥ ਅਕਾਲੀ ਦਲ - ਯੂਥ ਅਕਾਲੀ ਦਲ ਦੋਆਬਾ ਜੋਨ
ਯੂਥ ਅਕਾਲੀ ਦਲ ਦੋਆਬਾ ਜੋਨ ਜਲੰਧਰ ਦੇ ਸਪੋਰਟਸ ਕਾਲਜ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਅਕਾਲੀ ਦਲ ਮੁਤਾਬਕ ਇਹ ਕਾਲਜ 1961 ਦਾ ਬਣਿਆ ਹੋਇਆ ਹੈ ਤੇ ਇਸ ਕਾਲਜ ਵਿੱਚੋਂ ਕਈ ਉਲੰਪਿਅਨ, ਨੈਸ਼ਨਲ ਅਤੇ ਸਟੇਟ ਲੈਵਲ ਦੇ ਖਿਡਾਰੀਆਂ ਨੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਦੇ ਨਾਲ ਯੂਥ ਅਕਾਲੀ ਦਲ ਦੋਆਬਾ ਜੋਨ ਦੇ ਬੁਲਾਰੇ ਗੁਰਪ੍ਰੀਤ ਸਿੰਘ ਖਾਲਸਾ ਦਾ ਕਹਿਣਾ ਹੈ ਕਿ ਹੁਣ ਸਰਕਾਰ ਇਸ ਕਾਲਜ ਨੂੰ ਖੰਡਰ ਅਤੇ ਗਰਾਉਂਡ ਨੂੰ ਜੰਗਲ ਵਿੱਚ ਤਬਦੀਲ ਕਰਨ ‘ਚ ਲਗੀ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਸਰਕਾਰ 'ਤੇ ਤੰਜ ਕਸਦੇ ਹੋਏ ਕਿਹਾ ਕਿ, ਨੌਜਵਾਨਾਂ ਦੇ ਸੁਨਹਿਰੇ ਭਵਿੱਖ ਦੇ ਸੁਪਨੇ ਵਿਖਾਉਣ ਵਾਲੀ ਕਾਂਗਰਸ ਸਰਕਾਰ ਹਰ ਪਾਸੇ ਫੇਲ ਹੁੰਦੀ ਦਿਖਾਈ ਦੇ ਰਹੀ ਹੈ।