550 ਸਾਲਾ ਪ੍ਰਕਾਸ਼ ਪੁਰਬ ਮੌਕੇ ਨੌਜਵਾਨਾਂ ਨੇ ਲਗਾਇਆ ਮੈਡੀਕਲ ਕੈਂਪ - YOUTH ARRANGED Medical and Blood Donate camp ON 550TH PRAKASH PURAB
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ਐੱਸ.ਜੀ.ਪੀ.ਸੀ ਦੇ ਸਹਿਯੋਗ ਨਾਲ ਸੀਨੀਅਰ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਸਿਵਲ ਹਸਪਤਾਲ ਦੀ ਡਾਕਟਰਾਂ ਦੀ ਟੀਮ ਵੱਲੋ ਵੱਖ-ਵੱਖ ਬਿਮਰੀਆਂ ਦਾ ਚੈਕਅੱਪ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਤੇ ਵਿਸ਼ਵ ਸਿੱਖ ਯੁਨੀਵਰਸਟੀ ਦੇ ਵਾਇਸ ਚਾਂਸਲਰ ਪ੍ਰਿਤਪਾਲ ਸਿੰਘ ਵੱਲੋਂ ਨੌਜਵਾਨਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।