ਗੁਰਾਇਆ ‘ਚ ਲੁਟੇਰਿਆਂ ਦੇ ਹੌਂਸਲੇ ਬੁਲੰਦ - ਹੌਂਸਲੇ ਬੁਲੰਦ
ਜਲੰਧਰ: ਜ਼ਿਲ੍ਹੇ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾ ਲਗਾਤਾਰ ਵੱਧ ਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਕਸਬਾ ਗੁਰਾਇਆ (Goraya) ਤੋਂ ਸਾਹਮਣੇ ਆਇਆ ਹੈ। ਜਿੱਥੇ ਰਾਤ ਨੂੰ ਘਰ ਜਾ ਰਹੇ ਮੋਟਰਸਾਈਕਲ ਸਵਾਰ ਨੌਜਵਾਨ (Young) ਨੂੰ ਗੰਭੀਰ ਜ਼ਖ਼ਮੀ (Injured) ਕਰਕੇ ਲੁੱਟ-ਖੋਹ ਕੀਤੀ ਗਈ ਹੈ। ਪੀੜਤ ਮੁਤਾਬਕ ਉਸ ਤੋਂ 17 ਹਜ਼ਾਰ ਰੁਪਏ ਦੀ ਨਕਦੀ (Cash), 3 ਮੋਬਾਈਲ (Mobile) ਅਤੇ ਹੋਰ ਵੀ ਸਮਾਨ ਦੀ ਲੁੱਟ ਕੀਤੀ ਗਈ ਹੈ। ਉਧਰ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਪੀੜਤ ਵਿਅਕਤੀ ਨੂੰ ਨਾਲ ਲੈਕੇ ਪੁਲਿਸ (Police) ਨਾਲ ਮੁਲਾਕਾਤ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਵੱਧ ਰਹੀਆਂ ਘਟਨਾਵਾਂ ਨੂੰ ਨੱਥਾ ਪਾਈ ਜਾਵੇ ਤਾਂ ਜੋ ਇਲਾਕੇ ਦੇ ਲੋਕ ਸੁਰੱਖਿਅਤ ਰਹੇ ਸਕਣ।