ਦਿੱਲੀ ਕਿਸਾਨ ਅੰਦੋਲਨ ਤੋਂ ਪਰਤੇ ਨੌਜਵਾਨ ਨੇ ਕੀਤੀ ਖੁਦਕੁਸ਼ੀ - ਕਿਸਾਨੀ ਸੰਘਰਸ਼
ਹਲਕਾ ਮਜੀਠਾ ਦੇ ਪਿੰਡ ਪੰਧੇਰ ਕਲਾਂ ਚ ਕਿਸਾਨੀ ਸੰਘਰਸ਼ ਤੋਂ ਘਰ ਪਰਤੇ ਨੌਜਵਾਨ ਗੁਰਜੰਟ ਸਿੰਘ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸਾਨ ਗੁਰਜੰਟ ਸਿੰਘ ਕਾਫੀ ਸਮੇਂ ਤੋਂ ਆਰਥਿਕ ਤੰਗੀ ਕਾਰਨ ਪਰੇਸ਼ਾਨ ਸੀ ਜਿਸ ਕਾਰਨ ਉਸਨੇ ਇਹ ਖੌਫਨਾਕ ਕਦਮ ਚੁੱਕਿਆ। ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੌਜਵਾਨ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਉਸਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨੂੰ 1 ਲੱਖ ਰੁਪਏ ਦੇ ਕੇ ਆਰਥਿਕ ਮਦਦ ਕੀਤੀ। ਨਾਲ ਹੀ ਉਨ੍ਹਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਕਿਹਾ ਕਿ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਲਗਾਉਣ ਨਾਲ ਕੁਝ ਨਹੀਂ ਹੋਣ ਵਾਲਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਅਤੇ ਪੀਐੱਮ ਮੋਦੀ ਨੂੰ ਇਨ੍ਹਾਂ ਨਾਅਰਿਆਂ ਦੀ ਕਦਰ ਵੀ ਕਰਨੀ ਚਾਹੀਦੀ ਹੈ।