ਮੋਗਾ: 40 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ - moga crime news
ਮੋਗਾ ਦੇ ਗਿੱਲ ਰੋਡ 'ਤੇ ਇਲੈਕਟ੍ਰਾਨਿਕਸ ਦੀ ਦੁਕਾਨ ਕਰਨ ਵਾਲੇ 40 ਸਾਲਾ ਨੌਜਵਾਨ ਨੇ ਦੁਕਾਨ ਵਿੱਚ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਜਾਂਚ ਅਧਿਕਾਰੀ ਲਖਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਵਨ ਕੁਮਾਰ ਦੀ ਉਮਰ 40 ਸਾਲ ਦੇ ਕਰੀਬ ਸੀ, ਜੋ ਕਿ ਗਿੱਲ ਰੋਡ 'ਤੇ ਇਲੈਕਟ੍ਰਾਨਿਕਸ ਦੀ ਦੁਕਾਨ ਚਲਾਉਂਦਾ ਸੀ। ਉਸ ਵਲੋਂ ਦੁਕਾਨ ਵਿੱਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫ਼ਿਲਹਾਲ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਨਹੀਂ ਪਤਾ ਲੱਗ ਸਕਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ। ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਵੱਲੋਂ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।