ਜਲੰਧਰ ’ਚ ਨੌਜਵਾਨ ਨੇ ਕੀਤੀ ਖੁਦਕੁਸ਼ੀ - ਨੌਜਵਾਨ ਨੇ ਕੀਤੀ ਖੁਦਕੁਸ਼ੀ
ਜਲੰਧਰ: ਬੀਤੇ ਦਿਨ ਇੱਕ 30 ਸਾਲਾ ਨੌਜਵਾਨ ਨੇ ਖੁਦਕੁਸ਼ੀ ਕਰ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਹਾਲੇ ਤੱਕ ਸੁਸਾਈਡ ਦੇ ਕਾਰਨਾਂ ਦਾ ਪਤਾ ਨਹੀਂ ਪਤਾ ਲੱਗ ਪਾਇਆ ਹੈ। ਮਿਲੀ ਜਾਣਕਾਰੀ ਮੁਤਾਬਕ ਦੋਆਬਾ ਗੈਸ ਏਜੰਸੀ ਦੇ ਨੇੜੇ ਰਵਿਦਾਸ ਗੁਰਦੁਆਰੇ ਵਿਖੇ ਇੱਕ ਵਿਅਕਤੀ ਨੇ ਖੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਹਿਚਾਣ ਸੰਨੀ ਵਜੋਂ ਹੋਈ ਹੈ। ਇਸ ਮੌਕੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਘਰਦਿਆਂ ਦੇ ਬਿਆਨ ਦਰਜ ਕਰ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।