ਯੂਥ ਕਾਂਗਰਸ ਨੇ ਜੀਓ ਸਿਮਾਂ ਨੂੰ ਬੀਐਸਐਨਐਲ 'ਚ ਪੋਰਟ ਕਰਵਾਉਣ ਦਾ ਕੀਤਾ ਐਲਾਨ - ਜੀਓ ਸਿਮਾਂ ਨੂੰ ਬੀਐਸਐਨਐਲ 'ਚ ਪੋਰਟ
ਫਾਜ਼ਿਲਕਾ: ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ 'ਚ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਕਿਸਾਨਾਂ ਦੇ ਨਾਲ-ਨਾਲ ਹੁਣ ਸਿਆਸੀ ਤੇ ਹੋਰ ਸੰਗਠਨ ਵੀ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ। ਯੂਥ ਕਾਂਗਰਸ ਨੇ 1000 ਜੀਓ ਸਿਮਾਂ ਨੂੰ ਬੀਐਸਐਨਐਲ 'ਚ ਪੋਰਟ ਕਰਵਾਉਣ ਦਾ ਐਲਾਨ ਕੀਤਾ ਹੈ। ਇਸ ਬਾਰੇ ਦੱਸਦੇ ਹੋਏ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰੂਬੀ ਗਿੱਲ ਨੇ ਕਿਹਾ ਕਿ ਉਨ੍ਹਾਂ ਤੇ ਪਾਰਟੀ ਵਰਕਰਾਂ ਵੱਲੋਂ ਖੇਤੀ ਕਾਨੂੰਨ ਦੇ ਵਿਰੋਧ ਤੇ ਕਾਰਪੋਰੇਟ ਘਰਾਣਿਆਂ ਦੇ ਵਿਰੋਧ 'ਚ ਇਹ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕੜਾਕੇ ਦੀ ਠੰਡ 'ਚ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਬਾਰਡਰਾਂ 'ਤੇ ਬੈਠੇ ਹਨ, ਦੂਜੇ ਪਾਸੇ ਅਡਾਨੀ, ਅੰਬਾਨੀ ਵਰਗੇ ਵਪਾਰੀ ਆਪੋਂ ਆਪਣੇ ਮੁਨਾਫੇ ਕਮਾਉਣ 'ਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ 'ਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ।