ਯੂਥ ਕਾਂਗਰਸ ਨੇ ਖੇਤੀ ਬਿੱਲਾਂ ਦੇ ਵਿਰੁੱਧ ਮੋਦੀ ਸਰਕਾਰ ਦਾ ਫੂਕਿਆ ਪੁਤਲਾ - ਖੇਤੀ ਕਾਨੂੰਨਾਂ ਦਾ ਵਿਰੋਧ
ਮਾਨਸਾ: ਮਾਨਸਾ ਦੇ ਬਾਰਾਂ ਹੱਟਾਂ ਚੌਂਕ ਵਿੱਚ ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕ ਕੇ ਖੇਤੀ ਆਰਡੀਨੈਂਸਾਂ ਦਾ ਵਿਰੋਧ ਕੀਤਾ। ਆਰਡੀਨੈਂਸਾਂ ਦਾ ਵਿਰੋਧ ਕਰਦੇ ਹੋਏ ਯੂਥ ਕਾਂਗਰਸ ਦੇ ਆਗੂਆਂ ਨੇ ਕੇਂਦਰ ਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਯੂਥ ਕਾਂਗਰਸ ਪ੍ਰਧਾਨ ਚੁਸਪਿੰਦਰਵੀਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਜੋ ਕਾਲੇ ਕਾਨੂੰਨ ਲਿਆਂਦੇ ਹਨ ਅਸੀਂ ਇਸ ਦਾ ਡੱਟ ਕੇ ਵਿਰੋਧ ਕਰਦੇ ਹਾਂ। ਉਨ੍ਹਾਂ ਕਿਹਾ ਕਿ ਕੇਂਦਰ ਕਿਸਾਨਾਂ ਦੇ ਹੱਕ ਖੋਹਣ ਨੂੰ ਫਿਰਦੀ ਹੈ ਪਰ ਅਸੀਂ ਅਜਿਹਾ ਕਦੇ ਵੀ ਹੋਣ ਨਹੀਂ ਦਿਆਂਗੇ।