ਯੂਥ ਕਾਂਗਰਸ ਨੇ ਰਾਹੁਲ ਗਾਂਧੀ ਦੇ ਜਨਮਦਿਨ 'ਤੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ - ਰਾਹੁਲ ਗਾਂਧੀ ਦੇ ਜਨਮਦਿਨ 'ਤੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ
ਫ਼ਰੀਦਕੋਟ: ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਜਨਮਦਿਨ 'ਤੇ ਪੰਜਾਬ ਯੂਥ ਕਾਂਗਰਸ ਦੇ ਆਗੂਆਂ ਨੇ ਕਸ਼ਟ ਆਸ਼ਰਮ 'ਚ ਰਹਿ ਰਹੇ ਲੋੜਵੰਦਾਂ ਨੂੰ ਰਾਸ਼ਨ, ਮਾਸਕ ਤੇ ਸੈਨੇਟਾਈਜ਼ਰ ਵੰਡਿਆ। ਇਹ ਉਪਰਾਲਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ 'ਤੇ ਹਲਕਾ ਯੂਥ ਕਾਂਗਰਸ ਫ਼ਰੀਦਕੋਟ ਦੇ ਪ੍ਰਧਾਨ ਸੁਖਚੈਨ ਸਿੰਘ ਦੀ ਅਗਵਾਈ 'ਚ ਕੀਤਾ ਗਿਆ। ਗੁਰਲਾਲ ਭਲਵਾਨ ਨੇ ਕਿਹਾ ਕਿ ਭਾਰਤ ਚੀਨ ਦੀ ਹਿੰਸਕ ਝੜਪ 'ਚ ਭਾਰਤੀ 20 ਜਵਾਨਾਂ ਸ਼ਹੀਦੀ 'ਤੇ ਉਨ੍ਹਾਂ ਨੇ ਰਾਹੁਲ ਗਾਂਧੀ ਦਾ ਜਨਮਦਿਨ ਨੂੰ ਸਾਦਗੀ ਤਰੀਕੇ ਨਾਲ ਮਨਾਉਣ ਦਾ ਪ੍ਰਣ ਕੀਤਾ ਸੀ।