ਯੂਥ ਕਾਂਗਰਸ ਨੇ ਕਿਸਾਨੀ ਸੰਘਰਸ਼ ਵਿੱਚ ਸ਼ਹੀਦਾਂ ਨੂੰ ਸਮਰਪਿਤ ਕੱਢਿਆ ਮਸ਼ਾਲ ਮਾਰਚ - farm laws
ਮਾਨਸਾ: ਖੇਤੀ ਕਾਨੂੰਨਾਂ ਦੇ ਖਿਲਾਫ ਵਿੱਢੇ ਕਿਸਾਨੀ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਯੂਥ ਕਾਂਗਰਸ ਨੇ ਮਸ਼ਾਲ ਮਾਰਚ ਕੱਢਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਸ਼ਾਲ ਮਾਰਚ ਰਾਹੀ ਉਨ੍ਹਾਂ ਕਿਸਾਨਾਂ ਦੀ ਸ਼ਹਾਦਤਾਂ ਨੂੰ ਯਾਦ ਕੀਤਾ ਹੈ ਤੇ ਨਾਲ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਮੁਜਾਹਰਾ ਵੀ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੜਾਕੇ ਦੀ ਠੰਢ 'ਚ ਅੰਨਦਾਤਾ ਵਿਰੋਧ ਕਰ ਰਹੇ ਤੇ ਕੇਂਦਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਜਲਦ ਤੋਂ ਜਲਦ ਇਹ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।