ਯੂਥ ਕਾਂਗਰਸ ਵੱਲੋਂ ਕਿਸਾਨਾਂ ਦੇ ਸਮਰਥਨ ’ਚ ਕੱਢਿਆ ਮਸ਼ਾਲ ਮਾਰਚ - ਮਸ਼ਾਲ ਮਾਰਚ
ਕਪੂਰਥਲਾ: ਦਿੱਲੀ ਦੇ ਆਸ-ਪਾਸ ਦੇ ਖੇਤਰਾਂ ’ਚ ਕਿਸਾਨਾਂ ਵੱਲੋਂ ਲਗਭਗ ਇੱਕ ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਖੇਤੀ ਸਬੰਧੀ ਪਾਸ ਕੀਤੇ ਤਿੰਨ ਨਵੇਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਬੰਧ ’ਚ ਕਿਸਾਨਾਂ ਦੀ ਹਮਾਇਤ ’ਚ ਯੂਥ ਕਾਂਗਰਸ ਦੇ ਵਰਕਰਾਂ ਵੱਲੋਂ ਬੰਗਾ ਰੋਡ ਤੋਂ ਮਸ਼ਾਲ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਸੌਰਵ ਖੁੱਲਰ ਨੇ ਕੀਤੀ। ਇਸ ਮੌਕੇ ਖੁੱਲਰ ਨੇ ਕਿਹਾ ਕਿ ਕਿਸਾਨ ਆਪਣੇ ਹੱਕ ਦੀ ਆਵਾਜ਼ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਸ਼ਾਂਤਪੂਰਵਕ ਢੰਗ ਨਾਲ ਬੁਲੰਦ ਕਰ ਰਹੇ ਸਨ ਪਰ ਕੇਂਦਰ ਸਰਕਾਰ ਵੱਲੋਂ ਤਵੱਜੋ ਨਾ ਦੇਣ ਦੇ ਕਾਰਨ ਕਿਸਾਨਾਂ ਨੂੰ ਦਿੱਲੀ ਜਾ ਧਰਨੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੰਨਦੇ ਹੋਏ ਮੋਦੀ ਸਰਕਾਰ ਨੂੰ ਤਿੰਨੋ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ।