ਯੂਥ ਕਾਂਗਰਸ ਆਗੂਆਂ ਵੱਲੋਂ ਯੰਗ ਇੰਡੀਆ ਬੋਲਦਾ ਪੋਸਟਰ ਰਿਲੀਜ਼ - Youth Congress Leaders
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਦੀ ਨਵੀਂ ਦਾਣਾ ਮੰਡੀ ਵਿੱਚ ਯੂਥ ਕਾਂਗਰਸੀ ਆਗੂਆਂ ਵੱਲੋਂ ਯੰਗ ਇੰਡੀਆ ਬੋਲ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਦੌਰਾਨ ਯੂਥ ਕਾਂਗਰਸ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਵੱਲੋਂ ਆਮ ਘਰਾਂ ਦੇ ਮੁੰਡੇ ਕੁੜੀਆਂ ਨੂੰ ਕਾਂਗਰਸ ਪਾਰਟੀ ਦੇ ਵਿੱਚ ਅੱਗੇ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਤੋਂ ਨੌਜਵਾਨ ਕਾਫੀ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਕਾਂਗਰਸ ਦੀ ਵਿਚਾਰਧਾਰਾ ਨੂੰ ਮੰਨਣ ਵਾਲੇ ਹਨ ਉਨ੍ਹਾਂ ਨੂੰ ਪਾਰਟੀ ਦੇ ਵੱਲੋਂ ਨੈਸ਼ਨਲ ਲੈਵਲ ਤੇ ਅੱਗੇ ਲਿਆਂਦਾ ਜਾ ਰਿਹਾ ਹੈ। ਯੂਥ ਕਾਂਗਰਸ ਆਗੂ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਦੇ ਵੱਲੋਂ ਅਗਲੇ ਹਫਤੇ ਨੈਸ਼ਨਲ ਲੈਵਲ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਇਸ ਪ੍ਰੋਗਰਾਮ ਦੌਰਾਨ ਚੰਗੀ ਪਰਫੋਰਮੈਂਸ ਵਾਲੇ ਨੌਜਵਾਨਾਂ ਦੀ ਚੁਣਿਆ ਜਾਵੇਗਾ। ਇਨ੍ਹਾਂ ਚੁਣੇ ਹੋਏ ਨੌਜਵਾਨਾਂ ਨੂੰ ਨੈਸ਼ਨਲ ਅਤੇ ਸਟੇਟ ਲੈਵਲ ‘ਤੇ ਪਾਰਟੀ ਦੇ ਵਿੱਚ ਸਪੋਕਸਪਰਸਨ ਨਿਯੁਕਤ ਕੀਤਾ ਜਾਵੇਗਾ। ਇਸ ਦੌਰਾਨ ਕਾਂਗਰਸ ਆਗੂ ਨੇ ਵਿਰੋਧੀ ਪਾਰਟੀ ਭਾਜਪਾ ਤੇ ਵੀ ਜੰਮਕੇ ਨਿਸ਼ਾਨੇ ਸਾਧੇ।