ਦਿੱਲੀ ਅਤੇ ਪੰਜਾਬ ਵਿੱਚ ਨਹੀਂ ਹੋ ਸਕਦੇ ਇੱਕੋ ਜਿਹੇ ਮਾਡਲ ਲਾਗੂ: ਬਰਿੰਦਰ ਸਿੰਘ ਢਿੱਲੋਂ - hike in electricity rates
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੂੰ ਬਿਜਲੀ ਦੀਆਂ ਕੀਮਤਾਂ ਵਧਣ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਜਿਸ ਕਰਕੇ ਆਮ ਲੋਕਾਂ ਨੂੰ ਵਾਧੂ ਬੋਝ ਝੱਲਨਾ ਪੈ ਰਿਹਾ ਹੈ। ਦਿੱਲੀ ਵਿੱਚ ਮੁਫ਼ਤ ਬਿਜਲੀ ਦੇਣ ਬਾਰੇ ਉਨ੍ਹਾਂ ਕਿਹਾ ਦਿੱਲੀ ਇੱਕ ਅਰਬਨ ਇਲਾਕਾ ਹੈ ਅਤੇ ਉਥੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਵੀ ਨਹੀਂ ਦਿੱਤੀ ਜਾਂਦੀ ਜਿਸ ਕਰਕੇ ਪੰਜਾਬ ਵਿੱਚ ਦਿੱਲੀ ਵਾਲਾ ਮਾਡਲ ਲਾਗੂ ਨਹੀਂ ਕੀਤਾ ਜਾ ਸਕਦਾ।