ਯੂਥ ਕਾਂਗਰਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਰੁੱਧ ਪ੍ਰਦਰਸ਼ਨ - ਯੂਥ ਕਾਂਗਰਸ
ਜਲੰਧਰ: ਯੂਥ ਕਾਂਗਰਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਤੇ ਕੈਬਿਨੇਟ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਲਾਪਤਾ ਹੋਣ ਦੇ ਪੋਸਟਰ ਲਗਾ ਕੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਯੂਥ ਕਾਂਗਰਸ ਲੀਡਰ ਜਗਦੀਪ ਸਿੰਘ ਸੋਨੂੰ ਨੇ ਕਿਹਾ ਕਿ ਕੇਂਦਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਾਂਝੇਦਾਰ ਪਾਰਟੀ ਭਾਜਪਾ ਹੈ ਜਿਨ੍ਹਾਂ ਨੇ ਕਿਸਾਨਾਂ ਵਿਰੁੱਧ ਇੱਕ ਆਰਡੀਨੈਂਸ ਜਾਰੀ ਕੀਤਾ ਹੈ ਜਿਸ ਨਾਲ ਕਿਸਾਨ ਸੜਕਾਂ 'ਤੇ ਉੱਤਰ ਆਏ ਹਨ। ਇਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਚਾਹੀਦਾ ਹੈ ਕਿ ਉਹ ਪੰਜਾਬੀ ਹੋਣ ਦੇ ਨਾਤੇ ਕਿਸਾਨਾਂ ਦੇ ਹੱਕ ਨੂੰ ਲੈ ਕੇ ਸੰਸਦ ਵਿੱਚ ਇਸ ਗੱਲ ਨੂੰ ਜ਼ਰੂਰ ਚੁੱਕਣ ਜਿਸ ਨਾਲ ਕਿਸਾਨਾਂ ਨੂੰ ਰਾਹਤ ਮਿਲ ਸਕੇ।