ਲਹਿਰਾਗਾਗਾ: ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖ਼ਿਲਾਫ਼ ਦਿੱਤਾ ਧਰਨਾ - congress protest lehragaga
ਸੰਗਰੂਰ: ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ 'ਤੇ ਮੰਗਲਵਾਰ ਨੂੰ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੂਥ ਕਾਂਗਰਸ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਗਏ। ਇਸੇ ਤਹਿਤ ਹਲਕਾ ਲਹਿਰਾਗਾਗਾ ਵਿੱਚ ਵੀ ਯੂਥ ਕਾਂਗਰਸ ਨੇ ਧਰਨਾ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਉਪਰ ਧੱਕੇ ਨਾਲ ਲਾਗੂ ਕੀਤੀਆਂ ਜਾ ਰਹੀਆਂ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਯੂਥ ਕਾਂਗਰਸ ਦੇ ਜਨਰਲ ਸਕੱਤਰ ਪੁਸ਼ਪਿੰਦਰ ਗੂਰੁ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਆਰਡੀਨੈਂਸਾਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਇਨ੍ਹਾਂ ਕਿਸਾਨ ਮਾਰੂ ਨੀਤੀਆਂ ਨੂੰ ਕਾਂਗਰਸ ਪਾਰਟੀ ਕਿਸੇ ਕੀਮਤ 'ਤੇ ਵੀ ਲਾਗੂ ਨਹੀਂ ਹੋਣ ਦੇਵੇਗੀ।