ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਕਾਰਨ ਯੂਥ ਕਾਂਗਰਸ ਨੇ ਕੀਤਾ ਰੋਸ ਪ੍ਰਦਰਸ਼ਨ - ਅੰਮ੍ਰਿਤਸਰ ਖ਼ਬਰ
ਅੰਮ੍ਰਿਤਸਰ: ਕੋਰੋਨਾ ਕਾਰਨ ਜਿੱਥੇ ਲੋਕਾਂ ਦੇ ਕੰਮ ਠੱਪ ਪਏ ਹਨ, ਉੱਥੇ ਹੀ ਸਰਕਾਰ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਹੋਰ ਵੀ ਤੰਗ ਪ੍ਰੇਸ਼ਾਨ ਕਰ ਰਹੀ ਹੈ। ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਯੂਥ ਕਾਂਗਰਸ ਵੱਲੋਂ ਸੜਕਾਂ ਉੱਤੇ ਉਤਰ ਕੇ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿ ਸਰਕਾਰ ਲੋਕਾਂ ਨਾਲ ਨਜਾਇਜ਼ ਧੱਕਾ ਕਰ ਰਹੀ ਹੈ।