ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ - ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ: ਦਿਹਾਤੀ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਰਾਜੀਵ ਛਾਬੜਾ ਵੱਲੋਂ ਕਾਂਗਰਸੀ ਵਰਕਰਾਂ ਨੂੰ ਨਾਲ ਲੈ ਕੇ ਅੰਮ੍ਰਿਤਸਰ ਦੇ ਸਰਕਟ ਹਾਊਸ ਦੇ ਬਾਹਰ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦਿਹਾਤੀ ਦੇ ਮੀਤ ਪ੍ਰਧਾਨ ਰਾਜੀਵ ਛਾਬੜਾ ਨੇ ਕਿਹਾ ਕਿ ਮੋਦੀ ਸਰਕਾਰ ਦਿਨ ਪ੍ਰਤੀਦਿਨ ਗੈਸ ਦੇ ਤੇਲ ਦੇ ਰੇਟਾਂ ਵਿੱਚ ਵਾਧਾ ਕਰ ਰਹੀ ਹੈ। ਜਿਸਦੇ ਚਲਦੇ ਉਨ੍ਹਾਂ ਵੱਲੋਂ ਸੜਕਾਂ ’ਤੇ ਗੈਸ ਚੁੱਲ੍ਹੇ ਰੱਖ ਕੇ ਉਸਨੂੰ ਅੱਗ ਲਗਾਈ ਗਈ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਲੋਕ ਅੱਗੇ ਕੋਰੋਨਾ ਦੇ ਚਲਦਿਆਂ ਪ੍ਰੇਸ਼ਾਨ ਹਨ ਤੇ ਕੇਂਦਰ ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ਗੈਸ ਦੇ ਰੇਟ ਵਧਾ ਕੇ ਲੋਕਾਂ ’ਤੇ ਹੋਰ ਬੋਝ ਪਾ ਦਿੱਤਾ ਹੈ।