ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਯੁਵਾ ਕਾਂਗਰਸ ਨੇ ਕੀਤਾ ਪ੍ਰਦਰਸ਼ਨ - ਯੁਵਾ ਕਾਂਗਰਸ ਨੇ ਕੀਤਾ ਪ੍ਰਦਰਸ਼ਨ
ਚੰਡੀਗੜ੍ਹ: ਯੁਵਾ ਕਾਂਗਰਸ ਅਤੇ ਐਨਐਸਯੂਆਈ ਵੱਲੋਂ ਚੰਡੀਗੜ੍ਹ ਵਿੱਚ ਪੈਟਰੋਲ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਜਿੱਥੇ ਐਨਐਸਯੂਆਈ ਵੱਲੋਂ ਸੈਕਟਰ 15 ਦੇ ਵਿੱਚ ਪ੍ਰਦਰਸ਼ਨ ਕੀਤਾ ਗਿਆ। ਉੱਥੇ ਹੀ ਯੁਵਾ ਕਾਂਗਰਸ ਦੇ ਵੱਲੋਂ ਸੈਕਟਰ 35 ਦੇ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਬੀਜੇਪੀ ਆਫਿਸ ਵੱਲ ਕੂਚ ਕੀਤਾ ਗਿਆ, ਜਿੱਥੇ ਪੁਲਿਸ ਨੇ ਉਨ੍ਹਾਂ ਨੂੰ 34 ਸੈਕਟਰ ਵਿਖੇ ਹੀ ਰੋਕ ਲਿਆ ਅਤੇ ਦੋ ਦਰਜਨ ਤੋਂ ਵੱਧ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ।