ਯੂਥ ਕਾਂਗਰਸ ਦੇ ਮੀਤ ਪ੍ਰਧਾਨ ਬਨੀ ਖੈਰਾ ਨੇ ਖੇਤੀ ਆਰਡੀਨੈਂਸਾਂ ਵਿਰੁੱਧ ਸ਼ੁਰੂ ਕੀਤੀ ਭੁੱਖ ਹੜਤਾਲ
ਨਾਭਾ: ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਵਿਰੋਧ ਦਿਨੋਂ ਦਿਨ ਵੱਧ ਦਾ ਜਾ ਰਿਹਾ ਹੈ। ਇਸੇ ਤਹਿਤ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਬਨੀ ਖੈਰਾ ਨੇ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਭੁੱਖ ਹੜਤਾਲ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਬਰਬਾਦ ਕਰਨਾ ਚਹੁੰਦੀ ਹੈ ਪਰ ਪੰਜਾਬ ਦਾ ਕਿਸਾਨ ਇਸ ਤਰ੍ਹਾਂ ਨਹੀਂ ਹੋਣ ਦੇਵੇਗਾ।