ਯੂਥ ਕਾਂਗਰਸੀ ਵਰਕਰ ਨੇ ਖ਼ੁਦ ਨੂੰ ਮਾਰੀ ਗੋਲੀ - ਐੱਸਐੱਚਓ ਪੁਸ਼ਪ ਬਾਲੀ ਜਲੰਧਰ
ਜਲੰਧਰ ਦਿਹਾਤੀ ਦੇ ਥਾਣਾ ਕਰਤਾਰਪੁਰ ਦੇ ਤਹਿਤ ਆਉਂਦੇ ਪਿੰਡ ਰਹੀਮਪੁਰ ਵਿੱਚ ਉਸ ਵੇਲੇ ਹਫੜਾ-ਦਫੜੀ ਮੱਚ ਗਈ ਜਿਸ ਵੇਲੇ ਪਿੰਡ ਵਿੱਚ ਰਹਿ ਰਹੇ ਯੂਥ ਕਾਂਗਰਸੀ ਕਾਰਕੁੰਨ ਨੇ ਖ਼ੁਦ ਨੂੰ ਹੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਬਾਰੇ ਥਾਣਾ ਕਰਤਾਰਪੁਰ ਦੇ ਐੱਸਐੱਚਓ ਪੁਸ਼ਪ ਬਾਲੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਕੀਰਤਪਾਲ ਸਿੰਘ ਵਜੋਂ ਹੋਈ ਹੈ। ਕੀਰਤਪਾਲ ਸਿੰਘ ਖੇਤਾਂ ਵਿੱਚ ਕੰਮ 'ਤੇ ਗਿਆ ਸੀ ਤੇ ਉਸ ਨੇ ਘਰ ਵਾਪਿਸ ਆ ਕੇ ਆਪਣੇ ਰਿਸ਼ਤੇਦਾਰ ਦੀ ਲਾਇਸੈਂਸੀ ਰਿਵਾਲਵਰ ਲੈ ਕੇ ਖ਼ੁਦ ਨੂੰ ਗੋਲੀ ਮਾਰ ਲਈ। ਉਨ੍ਹਾਂ ਕਿਹਾ ਕਿ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਮੌਕੇ ਤੇ ਪੁੱਜ ਕੇ ਮਾਮਲੇ ਦੀ ਜਾਂਚ ਪੜਤਾਲ ਕਰਨੀ ਸ਼ੁਰੂ ਕਰ ਦਿੱਤੀ। ਫ਼ਿਲਹਾਲ ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।