ਨਸ਼ੇ ਦਾ ਟੀਕਾ ਲਗਾਉਣ ਨਾਲ ਕਾਂਗਰਸੀ ਸਰਪੰਚ ਦੇ ਪੁੱਤਰ ਦੀ ਮੌਤ - ਮੌਜੂਦਾ ਕਾਂਗਰਸੀ ਸਰਪੰਚ ਬਲਵਿੰਦਰ ਕੌਰ
ਤਰਨ ਤਾਰਨ: ਪੱਟੀ ਦੇ ਨਜ਼ਦੀਕੀ ਪਿੰਡ ਆਸਲ ਦੀ ਮੌਜੂਦਾ ਕਾਂਗਰਸੀ ਸਰਪੰਚ ਬਲਵਿੰਦਰ ਕੌਰ ਦੇ ਪੁੱਤਰ ਹਰਪ੍ਰੀਤ ਸਿੰਘ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਨਸ਼ੇ ਦਾ ਟੀਕਾ ਲਗਾਇਆ ਗਿਆ ਜਿਸ ਕਰਕੇ ਉਸ ਦੀ ਮੌਤ ਹੋ ਗਈ। ਇਸ ਮੌਕੇ ਬਲਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪੁੱਤਰ ਨੇ ਉਸ ਦੇ ਸਾਹਮਣੇ ਨਸ਼ੇ ਦਾ ਟੀਕਾ ਲਗਾ ਕੇ ਆਪਣੀ ਜਾਨ ਦੇ ਦਿੱਤੀ, ਜਦਕਿ ਉਹ ਉਸ ਨੂੰ ਰੋਟੀ ਖਾਣ ਨੂੰ ਕਹਿ ਰਹੀ ਸੀ। ਮ੍ਰਿਤਕ ਦੀ ਮਾਂ ਨੇ ਕਿਹਾ ਕਿ ਤਾਲਾਬੰਦੀ ਚੱਲ ਰਹੀ ਹੈ, ਪਰ ਨਸ਼ਾ ਸ਼ਰੇਆਮ ਮਿਲ ਰਿਹਾ ਹੈ ਜਿਸ ਦੀ ਮਿਸਾਲ ਉਸ ਦੇ ਆਪਣੇ ਪੁੱਤਰ ਦੀ ਹੋਈ ਮੌਤ ਹੈ।